ਬੱਚਨ ਪਰਿਵਾਰ ਹੋਇਆ ਕੋਰੋਨਾ ਮੁਕਤ, ਅਭਿਸ਼ੇਕ ਬੱਚਨ ਦੀ ਰਿਪੋਰਟ ਆਈ ਨੈਗੇਟਿਵ
ਮੁੰਬਈ : ਬਾਲੀਵੁੱਡ ਅਦਾਕਾਰ ਤੇ ਅਮਿਤਾਬ ਬੱਚਨ ਦੇ ਪੁੱਤਰ ਅਭਿਸ਼ੇਕ ਬੱਚਨ ਦੀ ਕੋਰੋਨਾ ਰਿਪੋਰਟ ਨੈਗੇਟਿਵ ਆ ਗਈ ਹੈ। ਅਭਿਸ਼ੇਕ ਬੱਚਨ ਨੇ ਖ਼ੁਦ ਟੀਵਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ 12 ਜੁਲਾਈ ਨੂੰ ਅਭਿਸ਼ੇਕ ਬੱਚਨ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਸਭ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਅਮਿਤਾਬ ਬੱਚਨ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਸੀ। ਇਸ ਤੋਂ ਬਾਅਦ ਅਭਿਸ਼ੇਕ ਅਤੇ ਫਿਰ ਉਨ੍ਹਾਂ ਦੀ ਪਤਨੀ ਐਸ਼ਵਰਿਆ ਰਾਏ ਬੱਚਨ ਤੇ ਬੇਟੀ ਆਰਾਧਿਆ ਬੱਚਨ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ।