ਬੱਬੂ ਮਾਨ ਤੋਂ ਬਾਅਦ ਰਣਜੀਤ ਬਾਵਾ ਨੇ ਵੀ ਕੀਤਾ ਕਿਸਾਨ ਆਰਡੀਨੈਂਸ ਦਾ ਵਿਰੋਧ
ਜਲੰਧਰ- ਪੰਜਾਬੀ ਗਾਇਕ ਬੱਬੂ ਮਾਨ ਤੋਂ ਬਾਅਦ ਹੁਣ ਰਣਜੀਤ ਬਾਵਾ ਨੇ ਵੀ ਇੱਕ ਪੋਸਟ ਰਾਹੀਂ ਕਿਸਾਨਾਂ ਪ੍ਰਤੀ ਆਪਣੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਪਣੇ ਫੇਸਬੁੱਕ ਪੇਜ਼ 'ਤੇ ਇਕ ਪੋਸਟ ਰਾਹੀਂ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਬਿੱਲ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਵੀ ਕਿਸਾਨ ਦਾ ਪੁੱਤ ਹਾਂ, ਸੋ ਇਹ ਦਰਦ ਸਾਡਾ ਆਪਣਾ ਦਰਦ ਹੈ, ਕਿਸਾਨ ਖੁਸ਼ ਨਾ ਰਿਹਾ ਤਾਂ ਸਾਰੀ ਦੁਨੀਆਂ ਦਾ ਢਿੱਡ ਭਰਨਾ ਔਖਾ ਹੋ ਜਾਵੇਗਾ। ਪਹਿਲਾਂ ਹੀ ਬਹੁਤ ਕਿਸਾਨ ਖੁੱਦਕੁਸੀਆਂ ਕਰ ਚੁੱਕੇ ਹਨ, ਕੁੱਝ ਕਰਜੇ ਹੇਠਾ ਦਬੇ ਹੋਏ ਹਨ। ਉਨ੍ਹਾਂ ਨਾਲ ਹੀ ਸਟੇਟ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਸੈਂਟਰ ਸਰਕਾਰ ਦੇ ਫੈਂਸਲੇ ਦਾ ਵਿਰੋਧ ਕਰੇ ਤੇ ਕਿਸਾਨਾਂ ਦੇ ਦੁੱਖ ਨੂੰ ਸਮਝ ਕੇ ਉਨ੍ਹਾਂ ਦੇ ਹੱਕ ਦੀ ਗੱਲ ਕੀਤੀ ਜਾਵੇ। ਉਨ੍ਹਾਂ ਨਾਲ ਹੀ ਮੀਡੀਆ ਨੂੰ ਵੀ ਅਪੀਲ ਕਰਦੇ ਕਿਹਾ ਕਿ ਉਹ ਵੀ ਕਿਸਾਨਾਂ ਦੇ ਹੱਕ ਦੀ ਗੱਲ ਕਰਦੇ ਹੋਏ ਇਸ 'ਤੇ ਜੋਰ ਪਾਉਣ ਤਾਂ ਕਿ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਮਿਲ ਸਕੇ।