ਬੱਸ ਖੱਡ ’ਚ ਡਿੱਗਣ ਕਾਰਨ 12 ਹਲਾਕ; 15 ਜ਼ਖ਼ਮੀ

ਬੱਸ ਖੱਡ ’ਚ ਡਿੱਗਣ ਕਾਰਨ 12 ਹਲਾਕ; 15 ਜ਼ਖ਼ਮੀ

ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ’ਚ ਅੱਜ ਇੱਕ ਬੱਸ ਡੂੰਘੀ ਖੱਡ ’ਚ ਡਿੱਗਣ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ ਤੇ 15 ਜ਼ਖ਼ਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਇਹ ਬੱਸ ਪੁਣਛ ਦੇ ਸੂਰਨਕੋਟ ਤੋਂ ਜੰਮੂ ਜਾ ਰਹੀ ਸੀ। ਇਹ ਬੱਸ ਜਦੋਂ ਰਾਜੌਰੀ ਜ਼ਿਲ੍ਹੇ ਦੇ ਸਿਓਟ-ਲੰਬਾਰੀ ’ਚ ਕਰੱਸ਼ਰ ਮੋੜ ਨੇੜੇ ਪਹੁੰਚੀ ਤਾਂ ਅਚਾਨਕ ਬੇਕਾਬੂ ਹੋ ਡੂੰਘੀ ਖੱਡ ’ਚ ਡਿੱਗ ਗਈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ’ਚ 10 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋ ਨੇ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਪੁਲੀਸ ਨੇ ਆਮ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਖੱਡ ’ਚੋਂ ਬਾਹਰ ਕੱਢਿਆ। ਜ਼ਖ਼ਮੀਆਂ ਨੂੰ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਭੇਜਿਆ ਗਿਆ ਹੈ। ਘਟਨਾ ਸਥਾਨ ’ਤੇ ਰਾਹਤ ਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਕੁਝ ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

Radio Mirchi