ਮਨਿੰਦਰ ਬੁੱਟਰ ਨੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਆਪਣੀ ਇਹ ਖੁਸ਼ੀ
ਜਲੰਧਰ - ਪੰਜਾਬੀ ਗਾਇਕ ਮਨਿੰਦਰ ਬੁੱਟਰ ਜੋ ਕਿ ਪੰਜਾਬੀ ਸੰਗੀਤ ਜਗਤ ਨੂੰ ਇੱਕ ਤੋਂ ਬਾਅਦ ਇੱਕ ਸੁਪਰ ਹਿੱਟ ਗੀਤ ਦੇ ਰਹੇ ਹਨ। ਦੱਸ ਦਈਏ ਕਿ ਮਨਿੰਦਰ ਬੁੱਟਰ ਸੋਸ਼ਲ ਮੀਡੀਆ 'ਤੇ ਚੰਗੀ ਫੈਨ ਫੋਲਵਿੰਗ ਹੈ। ਹਾਲ ਹੀ 'ਚ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਪੋਸਟ ਪਾ ਕੇ ਆਪਣੀ ਖੁਸ਼ੀ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਨੇ ਪੋਸਟ ‘ਚ ਦੱਸਿਆ ਹੈ ਕਿ ਉਨ੍ਹਾਂ ਦਾ ਗੀਤ ‘ਲਾਰੇ’ 200 ਮਿਲੀਅਨ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਉਨ੍ਹਾਂ ਨੇ ਨਾਲ ਹੀ ਸਾਰੀ ਟੀਮ ਦਾ ਧੰਨਵਾਦ ਕੀਤਾ ਹੈ।
ਮਨਿੰਦਰ ਬੁੱਟਰ ਦੇ ਗੀਤ ਦਾ ਵੀਡੀਓ
ਦੱਸ ਦਈਏ ਕਿ ਇਸ ਗੀਤ ਦੇ ਬੋਲ ਜਾਨੀ ਦੀ ਕਲਮ ‘ਚੋਂ ਨਿਕਲੇ ਸੀ ਤੇ ਮਿਊਜ਼ਿਕ ਬੀ ਪਰਾਕ ਨੇ ਦਿੱਤਾ ਸੀ । ਗਾਣੇ ਦੇ ਸ਼ਾਨਦਾਰ ਵੀਡੀਓ ਨੂੰ ਅਰਵਿੰਦਰ ਖਹਿਰਾ ਵੱਲੋਂ ਤਿਆਰ ਕੀਤਾ ਗਿਆ ਸੀ । ਗੀਤ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸਨ ਖੁਦ ਮਨਿੰਦਰ ਬੁੱਟਰ ਤੇ ਸਰਗੁਣ ਮਹਿਤਾ । ਇਸ ਗੀਤ ਨੂੰ ਦਰਸ਼ਕਾਂ ਵੱਲੋਂ ਰੱਜ ਕੇ ਪਿਆਰ ਦਿੱਤਾ ਗਿਆ ਹੈ ਜਿਸ ਕਰਕੇ ਗੀਤ ਨੇ 200 ਮਿਲੀਅਨ ਵਿਊਜ਼ ਦੇ ਅੰਕੜੇ ਨੂੰ ਪਾਰ ਕਰ ਲਿਆ ਹੈ ।
ਜੇ ਗੱਲ ਕਰੀਏ ਮਨਿੰਦਰ ਬੁੱਟਰ ਦੇ ਵਰਕ ਫਰੰਟ ਦੀ ਤਾਂ ਉਹ 'ਸਖੀਆਂ', 'ਇੱਕ ਤੇਰਾ', 'ਸੌਰੀ', 'ਯਾਰੀ' ਅਤੇ 'ਵਿਆਹ' ਵਰਗੇ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।