ਮਸਤੂਆਣਾ ਸਾਹਿਬ ਨੂੰ ਢੀਂਡਸਾ ਮੁਕਤ ਕਰਵਾਉਣ ਲਈ ਲੌਂਗੋਵਾਲ ਨੂੰ ਪੱਤਰ

ਮਸਤੂਆਣਾ ਸਾਹਿਬ ਨੂੰ ਢੀਂਡਸਾ ਮੁਕਤ ਕਰਵਾਉਣ ਲਈ ਲੌਂਗੋਵਾਲ ਨੂੰ ਪੱਤਰ

ਸ਼੍ਰੋਮਣੀ ਅਕਾਲੀ ਦਲ ਤੋਂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਢੀਂਡਸਾ ਨੂੰ ਮੁਅੱਤਲ ਕੀਤੇ ਜਾਣ ਤੋਂ ਬਾਅਦ ਜ਼ਿਲ੍ਹਾ ਸੰਗਰੂਰ ਦੇ ਅਕਾਲੀ ਆਗੂਆਂ ਵਿੱਚ ਕਸ਼ਮਕਸ਼ ਵੱਧ ਗਈ ਹੈ। ਅੱਜ ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਦੀ ਅਗਵਾਈ ਹੇਠ ਸਿੱਖ ਪੰਥ ਹਿਤੈਸ਼ੀਆਂ ਨੇ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕੋਲ ਮਸਤੂਆਣਾ ਸਾਹਿਬ ਨੂੰ ਢੀਂਡਸਾ ਮੁਕਤ ਕਰਵਾਉਣ ਲਈ ਮੰਗ ਪੱਤਰ ਦਿੱਤਾ। ਜਥੇਦਾਰ ਫੱਗੂਵਾਲਾ ਨੇ ਦੱਸਿਆ ਕਿ ਮਸਤੂਆਣਾ ਸਾਹਿਬ ਵਿਚ ਸੰਤ ਅਤਰ ਸਿੰਘ ਟਰੱਸਟ ਅਤੇ ਅਕਾਲ ਕਾਲਜ ਕੌਂਸਲ ਦੋ ਸੰਸਥਾਵਾਂ ਹਨ ਅਤੇ ਦੋਵਾਂ ਦਾ ਮੁਖੀ ਇੱਕ ਵਿਅਕਤੀ ਨਹੀਂ ਹੋ ਸਕਦਾ ਪਰ ਸੁਖਦੇਵ ਸਿੰਘ ਢੀਂਡਸਾ ਦੋਵੇਂ ਕੁਰਸੀਆਂ ਦੱਬੀ ਬੈਠੇ ਹਨ ਅਤੇ ਹੁਣ ਆਪਣੇ ਪੁੱਤਰ ਪਰਮਿੰਦਰ ਢੀਂਡਸਾ ਨੂੰ ਵੀ ਇਸ ਦਾ ਟਰੱਸਟੀ ਬਣਾ ਲਿਆ ਹੈ ਜੋ ਨਿਯਮਾਂ ਦੇ ਉਲਟ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਸਤੂਆਣਾ ਸਾਹਿਬ ਸੰਸਥਾ ਦਾ ਕੋਈ ਹਿਸਾਬ ਕਿਤਾਬ ਨਹੀਂ ਹੈ।

Radio Mirchi