ਮੁਕੇਸ਼ ਅੰਬਾਨੀ ਦੀ Z+ security ਤੇ ਸੁਪਰੀਮ ਕੋਰਟ ਦਾ ਫ਼ੈਸਲਾ, ਸੁਰੱਖਿਆ ਵਾਪਸ ਲੈਣ ਵਾਲੀ ਪਟੀਸ਼ਨ ਖਾਰਜ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਿਲ ਰਹੀ Z+ security ਨੂੰ ਚੁਣੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਸਾਫ਼-ਸਾਫ਼ ਕਿਹਾ ਹੈ ਕਿ ਕਿਸੇ ਵਿਅਕਤੀ 'ਤੇ ਸੰਭਾਵਿਤ ਖ਼ਤਰੇ ਦਾ ਮੁਲਾਂਕਣ ਕਰਨਾ ਅਤੇ ਉਸ 'ਤੇ ਫੈਸਲਾ ਲੈਣਾ ਸਰਕਾਰ ਦਾ ਕੰਮ ਹੈ।