ਲੁਧਿਆਣਾ ’ਚ ਕਰੋਨਾ ਨਾਲ ਦੋ ਮੌਤਾਂ

ਲੁਧਿਆਣਾ ’ਚ ਕਰੋਨਾ ਨਾਲ ਦੋ ਮੌਤਾਂ

ਪੰਜਾਬ ਵਿੱਚ ਕਰੋਨਾ ਪਾਜ਼ੇਟਿਵ ਨਵੇਂ ਮਰੀਜ਼ਾਂ ਦੀ ਗਿਣਤੀ ਘਟਣ ਕਾਰਨ ਜਿੱਥੇ ਇੱਕ ਪਾਸੇ ਪਿਛਲੇ ਤਿੰਨ ਦਿਨਾਂ ਤੋਂ ਮਾਮੂਲੀ ਰਾਹਤ ਮਹਿਸੂਸ ਕੀਤੀ ਜਾ ਰਹੀ ਸੀ, ਉਥੇ ਅੱਜ ਲੁਧਿਆਣਾ ’ਚ ਕਰੋਨਾਵਾਇਰਸ ਮਹਾਮਾਰੀ ਅੱਗੇ ਦੋ ਵਿਅਕਤੀ ਜ਼ਿੰਦਗੀ ਦੀ ਜੰਗ ਹਾਰ ਗਏ। ਇਸ ਜ਼ਿਲ੍ਹੇ ਵਿੱਚ ਹੁਣ ਤੱਕ ਸਭ ਤੋਂ ਵੱਧ 8 ਮੌਤਾਂ ਹੋ ਚੁੱਕੀਆਂ ਹਨ। ਪੰਜਾਬ ਵਿੱਚ ਹੁਣ ਤਕ 1932 ਵਿਅਕਤੀ ਕਰੋਨਾ ਦੀ ਮਾਰ ਹੇਠ ਆ ਚੁੱਕੇ ਹਨ ਤੇ ਮੌਤਾਂ ਦਾ ਅੰਕੜਾ 34 ਤੱਕ ਪਹੁੰਚ ਗਿਆ ਹੈ। ਮਰਨ ਵਾਲਿਆਂ ਵਿੱਚ ਛੇ ਮਹੀਨਿਆਂ ਦੀ ਇਕ ਬੱਚੀ ਵੀ ਸ਼ਾਮਲ ਹੈ। ਸਿਹਤ ਵਿਭਾਗ ਨੇ ਲੰਘੇ ਕੱਲ੍ਹ ਪਾਜ਼ੇਟਿਵ ਕੇਸਾਂ ਦਾ ਅੰਕੜਾ 1935 ਦੱਸਿਆ ਸੀ। ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਲੁਧਿਆਣਾ ’ਚ ਰੇਲਵੇ ਪੁਲੀਸ ਦੇ 34 ਮੁਲਾਜ਼ਮਾਂ ਵਿੱਚ ਕਰੋਨਾ ਦੇ ਲੱਛਣ ਹੋਣ ਦੀ ਪੁਸ਼ਟੀ ਹੋਈ ਸੀ, ਪਰ ਇਹ ਮਾਮਲੇ ਪੰਜਾਬ ਦੀ ਥਾਂ ਕੇਂਦਰ ਸਰਕਾਰ ਦੇ ਅੰਕੜਿਆਂ ਵਿੱਚ ਸ਼ਾਮਲ ਕਰ ਦਿੱਤੇ ਗਏ ਹਨ। ਮਹਾਮਾਰੀ ਦੇ ਦੌਰ ਦੌਰਾਨ ਰਾਹਤ ਵਾਲੀ ਖ਼ਬਰ ਹੈ ਕਿ ਅੱਜ ਤੱਕ 508 ਵਿਅਕਤੀਆਂ ਨੇ ਕਰੋਨਾਂ ’ਤੇ ਫਤਿਹ ਹਾਸਲ ਕਰ ਲਈ ਹੈ। ਮੋਗਾ ਵਿੱਚ ਵੱਡੀ ਗਿਣਤੀ ਮਰੀਜ਼ਾਂ ਦੇ ਠੀਕ ਹੋਣ ਮਗਰੋਂ ਜ਼ੇਰੇ ਇਲਾਜ ਵਿਅਕਤੀਆਂ ਦੀ ਗਿਣਤੀ 11 ਹੀ ਰਹਿ ਗਈ ਹੈ।

Radio Mirchi