ਵਿਆਹ ਦੇ ਬੰਧਨ ਚ ਬੱਝੇ ਰੋਹਨਪ੍ਰੀਤ ਤੇ ਨੇਹਾ ਕੱਕੜ, ਲਾਵਾਂ ਲੈਂਦਿਆਂ ਦੀ ਵੀਡੀਓ ਆਈ ਸਾਹਮਣੇ

ਵਿਆਹ ਦੇ ਬੰਧਨ ਚ ਬੱਝੇ ਰੋਹਨਪ੍ਰੀਤ ਤੇ ਨੇਹਾ ਕੱਕੜ, ਲਾਵਾਂ ਲੈਂਦਿਆਂ ਦੀ ਵੀਡੀਓ ਆਈ ਸਾਹਮਣੇ

ਜਲੰਧਰ  — ਪ੍ਰਸਿੱਧ ਗਾਇਕਾ ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਅੱਜ ਵਿਆਹ ਦੇ ਪਵਿੱਤਰ ਬੰਧਨ 'ਚ ਬੱਝ ਚੁੱਕੇ ਹਨ। ਹਾਲ ਹੀ 'ਚ ਨੇਹਾ ਕੱਕੜ ਤੇ ਰੋਹਨਪ੍ਰੀਤ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਉਹ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਖੜ੍ਹੇ ਨਜ਼ਰ ਆ ਰਹੇ ਹਨ। ਇਸ ਦੌਰਾਨ ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਚਿਹਰੇ 'ਤੇ ਕਾਫ਼ੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਇਸ ਤੋਂ ਇਲਾਵਾ ਇਕ ਹੋਰ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਉਹ ਲਾਂਵਾਂ ਲੈਂਦੇ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਨੇਹਾ ਕੱਕੜ ਤੇ ਰੋਹਨਪ੍ਰੀਤ ਨੇ ਦਿੱਲੀ ਦੇ ਗੁਰੂ ਘਰ 'ਚ ਆਨੰਦ ਕਾਰਜ ਕਰਵਾਇਆ ਹੈ।
ਦੱਸ ਦਈਏ ਕਿ ਬੀਤੇ ਰਾਤ ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਵਿਆਹ ਦੀਆਂ ਰਸਮਾਂ ਸ਼ੁਰੂ ਹੋਈਆਂ ਸਨ। ਉਨ੍ਹਾਂ ਦੀ ਹੈਲਦੀ ਤੇ ਮਹਿੰਦੀ ਸੈਰੇਮਨੀ ਦੀਆਂ ਕਾਫ਼ੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ। ਇਸ ਦੌਰਾਨ ਦੀਆਂ ਕੁਝ ਤਸਵੀਰਾਂ ਰੋਹਨਪ੍ਰੀਤ ਤੇ ਨੇਹਾ ਕੱਕੜ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝੀਆਂ ਕੀਤੀਆਂ ਹਨ।
ਸੋਸ਼ਲ ਮੀਡੀਆ 'ਤੇ ਕੀਤਾ ਪਿਆਰ ਦਾ ਇਜ਼ਹਾਰ
ਦੱਸ ਦਈਏ ਕਿ ਨੇਹਾ ਕੱਕੜ ਨੇ ਹਾਲ ਹੀ 'ਚ ਰੋਹਨਪ੍ਰੀਤ ਸਿੰਘ ਨਾਲ ਆਪਣੇ ਰਿਸ਼ਤੇ 'ਤੇ ਮੋਹਰ ਲਾਈ ਸੀ। ਦੋਵੇਂ ਇਕ-ਦੂਜੇ ਦੀਆਂ ਤਸਵੀਰਾਂ 'ਤੇ ਪਿਆਰ ਭਰੇ ਕੁਮੈਂਟ ਕਰ ਰਹੇ ਹਨ। ਇਕ ਤੋਂ ਬਾਅਦ ਇਕ ਨੇਹਾ ਕੱਕੜ ਨੇ ਆਪਣੇ ਵਿਆਹ ਦੀਆਂ ਰਸਮਾਂ ਦੀਆਂ ਵੀਡੀਓ ਤੇ ਤਸਵੀਰਾਂ ਸਾਂਝੀਆਂ ਕਰ ਰਹੇ ਹਨ। 
26 ਅਕਤੂਬਰ ਨੂੰ ਚੰਡੀਗੜ੍ਹ ਵਿਚ ਹੋਵੇਗੀ ਰਿਸੈਪਸ਼ਨ ਪਾਰਟੀ
ਵਾਇਰਲ ਹੋਏ ਕਾਰਡ ਮੁਤਾਬਿਕ ਰੋਹਨਪ੍ਰੀਤ ਤੇ ਨੇਹਾ ਕੱਕੜ 26 ਅਕਤੂਬਰ ਨੂੰ ਵਿਆਹ ਦੀ ਰਿਸੈਪਸ਼ਨ ਪਾਰਟੀ 'ਦਿ ਅਮਲਤਾਸ' ਮੋਹਾਲੀ, ਪੰਜਾਬ 'ਚ ਹੋਵਗੀ, ਜੋ ਕਿ ਚੰਡੀਗੜ੍ਹ ਏਅਰਪੋਰਟ ਤੋਂ ਕੁਝ ਹੀ ਦੂਰੀ 'ਤੇ ਸਥਿਤ ਹੈ।

Radio Mirchi