ਸ਼ਰਾਬ ਦੀ ਆਨਲਾਈਨ ਵਿਕਰੀ ਬਾਰੇ ਸੂਬਿਆਂ ਨੂੰ ਵਿਚਾਰ ਕਰਨ ਦੇ ਨਿਰਦੇਸ਼

ਸ਼ਰਾਬ ਦੀ ਆਨਲਾਈਨ ਵਿਕਰੀ ਬਾਰੇ ਸੂਬਿਆਂ ਨੂੰ ਵਿਚਾਰ ਕਰਨ ਦੇ ਨਿਰਦੇਸ਼

ਸੁਪਰੀਮ ਕੋਰਟ ਨੇ ਅੱਜ ਸੂਬਾ ਸਰਕਾਰਾਂ ਨੂੰ ਕਿਹਾ ਹੈ ਕਿ ਉਹ ਲੌਕਡਾਊਨ ਦੌਰਾਨ ਸ਼ਰਾਬ ਦੀ ਆਨਲਾਈਨ ਵਿਕਰੀ ਜਾਂ ਹੋਮ ਡਿਲਿਵਰੀ ਬਾਰੇ ਵਿਚਾਰ ਕਰਨ ਜਿਸ ਨਾਲ ਦੁਕਾਨਾਂ ’ਤੇ ਲੋਕਾਂ ਦੀ ਭੀੜ ਇਕੱਠੀ ਨਾ ਹੋਵੇ ਅਤੇ ਕਰੋਨਾਵਾਇਰਸ ਦੇ ਪ੍ਰਭਾਵ ਤੇ ਪਸਾਰ ਨੂੰ ਰੋਕਿਆ ਜਾ ਸਕੇ। ਜਸਟਿਸ ਅਸ਼ੋਕ ਭੂਸ਼ਨ, ਸੰਜੈ ਕਿਸ਼ਨ ਕੌਲ ਤੇ ਬੀ.ਆਰ. ਗਵਈ ’ਤੇ ਆਧਾਰਤ ਬੈਂਚ ਵੀਡੀਓ ਕਾਨਫਰੰਸ ਰਾਹੀਂ ਉਸ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਸੀ ਜਿਸ ’ਚ ਗ੍ਰਹਿ ਮੰਤਰਾਲੇ ਵੱਲੋਂ ਪਹਿਲੀ ਮਈ ਨੂੰ ਦਿੱਤੇ ਗਏ ਦਿਸ਼ਾ ਨਿਰਦੇਸ਼ ਨੂੰ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨਰ ਗੁਰੂਸਵਾਮੀ ਨਟਰਾਜ ਵੱਲੋਂ ਪੇਸ਼ ਹੋਏ ਵਕੀਲ ਸਾਈ ਦੀਪਕ ਨੇ ਸੁਣਵਾਈ ਮਗਰੋਂ ਕਿਹਾ ਕਿ ਬੈਂਚ ਨੇ ਸੂਬਿਆਂ ਨੂੰ ਸ਼ਰਾਬ ਦੀ ਆਨਲਾਈਨ ਵਿਕਰੀ ਜਾਂ ਹੋਮ ਡਿਲਿਵਰੀ ਬਾਰੇ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਹਨ।

Radio Mirchi