ਸਿੱਖਾਂ ਦੇ ਕਾਤਲਾਂ ਦੇ ਜਨਮ ਦਿਨ ਮਨਾਉਣਾ ਮੰਦਭਾਗਾ: ਹਰਪ੍ਰੀਤ ਸਿੰਘ

ਸਿੱਖਾਂ ਦੇ ਕਾਤਲਾਂ ਦੇ ਜਨਮ ਦਿਨ ਮਨਾਉਣਾ ਮੰਦਭਾਗਾ: ਹਰਪ੍ਰੀਤ ਸਿੰਘ

ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦਾ ਜਨਮ ਦਿਨ ਮਨਾਉਣ ਬਾਰੇ ਆਖਿਆ ਕਿ ਇਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਆਖਿਆ ਕਿ ਸਿੱਖਾਂ ਦੇ ਕਾਤਲਾਂ ਦੇ ਜਨਮ ਦਿਨ ਮਨਾਉਣਾ ਮੰਦਭਾਗਾ ਹੈ।
ਸਕੱਤਰੇਤ ਤੋਂ ਜਾਰੀ ਬਿਆਨ ਵਿਚ ਉਨ੍ਹਾਂ ਇਸ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੀ ਕਾਰਵਾਈ ਹੈ। ਇਸ ਦੌਰਾਨ ਉਨ੍ਹਾਂ ਨੇ ਅਮਰੀਕਾ ਵਿਚ ਸਿੱਖ ਨੌਜਵਾਨ ਮਨਜੀਤ ਸਿੰਘ ਦੀ ਦਰਿਆ ਵਿਚ ਡੁੱਬਣ ਨਾਲ ਮੌਤ ਹੋਣ ’ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨੌਜਵਾਨ ਨੇ ਡੁੱਬ ਰਹੇ ਤਿੰਨ ਬੱਚਿਆਂ ਨੂੰ ਬਚਾਉਣ ਲਈ ਆਪਣੇ ਪ੍ਰਾਣ ਨਿਛਾਵਰ ਕੀਤੇ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿੱਟੇਵੱਡ ਅਤੇ ਹਰਜਾਪ ਸਿੰਘ ਸੁਲਤਾਨਵਿੰਡ ਨੇ ਸਾਂਝੇ ਬਿਆਨ ਵਿਚ ਜਗਦੀਸ਼ ਟਾਈਟਲਰ ਦੇ ਜਨਮ ਦਿਨ ਦੀਆਂ ਵਧਾਈਆਂ ਸਬੰਧੀ ਬੋਰਡ ਲਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ।

Radio Mirchi