ਸੈਸ਼ਨ ਕੋਰਟ ਵੱਲੋਂ ਗੌਤਮ ਨਵਲੱਖਾ ਦੀ ਜ਼ਮਾਨਤ ਅਰਜ਼ੀ ਰੱਦ
ਐਲਗਾਰ ਪਰਿਸ਼ਦ ਮਾਮਲੇ ਵਿੱਚ ਸਮਾਜ ਸੇਵੀ ਗੌਤਮ ਨਵਲੱਖਾ ਦੀ ਅਗਾਊਂ ਜ਼ਮਾਨਤ ਅਰਜ਼ੀ ਅੱਜ ਸੈਸ਼ਨ ਕੋਰਟ ਨੇ ਰੱਦ ਕਰ ਦਿੱਤੀ। ਇਸ ਦੇ ਨਾਲ ਹੀ ਅਦਾਲਤ ਨੇ ਸੁਪਰੀਮ ਕੋਰਟ ਵੱਲੋਂ ਉਸ ਨੂੰ ਗ੍ਰਿਫ਼ਤਾਰੀ ਤੋਂ ਮਿਲੀ ਛੋਟ ਵੀ ਅੱਗੇ ਵਧਾਉਣ ਤੋਂ ਇਨਕਾਰ ਕਰ ਦਿੱਤਾ। ਕਾਬਿਲੇਗੌਰ ਹੈ ਕਿ ਨਵਲੱਖਾ ਨੇ 5 ਨਵੰਬਰ ਨੂੰ ਅਗਾਊਂ ਜ਼ਮਾਨਤ ਲਈ ਸੈਸ਼ਨ ਕੋਰਟ ਦਾ ਰੁੱਖ਼ ਕੀਤਾ ਸੀ।