ਸੋਸ਼ਲ ਮੀਡੀਆ ਤੇ ਭਾਵੁਕ ਹੋਈ ਕੌਰ ਬੀ, ਬਾਪੂ ਜੀ ਨੂੰ ਇੰਝ ਦਿੱਤੀ ਸ਼ਰਧਾਂਜਲੀ
ਜਲੰਧਰ — ਪੰਜਾਬੀ ਗਾਇਕਾ ਕੌਰ ਬੀ ਹਮੇਸ਼ਾ ਸੋਸ਼ਲ ਮੀਡੀਆ ਦੇ ਜਰੀਏ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ। ਹਾਲ ਹੀ 'ਚ ਕੌਰ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਖ਼ਾਸ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਲਿਖਿਆ ਕਿ 'ਸੱਚੀਆਂ ਰੂਹਾਂ ਦਾ ਪਿਆਰ ਤੇ ਸਾਥ ਹਮੇਸ਼ਾ ਤੁਹਾਡੇ ਨਾਲ ਰਹਿੰਦਾ ਹੈ ਰਿਪ ਬਾਪੂ ਜੀ।'ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਕੌਰ ਬੀ ਨੇ ਜ਼ਿਆਦਾ ਖ਼ੁਲਾਸਾ ਤਾਂ ਨਹੀਂ ਕੀਤਾ ਕਿ ਇਹ ਬਜ਼ੁਰਗ ਕੌਣ ਹਨ ਪਰ ਉਹ ਇਹ ਪੋਸਟ ਸਾਂਝੀ ਕਰਦਿਆਂ ਇਮੋਸ਼ਨਲ ਜ਼ਰੂਰ ਹੋ ਗਏ।
ਕੌਰ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਸੰਗੀਤ ਜਗਤ ਦੀ ਝੋਲੀ ਪਾਏ ਹਨ। ਹਾਲ ਹੀ 'ਚ ਦਿਲਜੀਤ ਦੋਸਾਂਝ ਨਾਲ ਉਨ੍ਹਾਂ ਦਾ ਗੀਤ ਆਇਆ ਸੀ, ਜਿਸ ਨੂੰ ਕਿ ਬਹੁਤ ਹੀ ਜ਼ਿਆਦਾ ਪਸੰਦ ਕੀਤਾ ਗਿਆ ਸੀ। ਉਨ੍ਹਾਂ ਦੇ ਕਰੀਅਰ ਦੀ ਗੱਲ ਕੀਤੀ ਜਾਵੇ ਤਾਂ ਬਚਪਨ ਤੋਂ ਹੀ ਉਹ ਗਾਉਣ ਦਾ ਸ਼ੌਂਕ ਰੱਖਦੇ ਸਨ। ਉਨ੍ਹਾਂ ਨੇ ਗਾਇਕੀ ਦੇ ਖੇਤਰ 'ਚ ਆਉਣ ਲਈ ਕਦੇ ਵੀ ਕਿਸੇ ਨੂੰ ਗੁਰੂ ਨਹੀਂ ਧਾਰਿਆ।