ਸ੍ਰੋਮਣੀ ਅਕਾਲੀ ਦਲ ਬਾਦਲ ਇਟਲੀ ਵਿੰਗ ਵਲੋਂ ਭਾਈ ਗੋਬਿੰਦ ਸਿੰਘ ਲੋਂਗੋਵਾਲ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ
ਰੋਮ - ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਦੀ ਧਰਮ ਸੁਪਤਨੀ ਬੀਬੀ ਅਮਰਪਾਲ ਕੌਰ ਰਿਟਾਇਰਡ ਅਧਿਆਪਕਾ ਦੀ ਅਚਾਨਕ ਮੋਤ ਹੋਣ ਤੇ ਸ੍ਰੋਮਣੀ ਅਕਾਲੀ ਦਲ ਬਾਦਲ ਐਨ ਆਰ ਆਈ ਵਿੰਗ ਸਮੂਹ ਇਟਲੀ ਦੀ ਇਕਾਈ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਸ੍ਰੋਮਣੀ ਅਕਾਲੀ ਦਲ ਬਾਦਲ ਇਟਲੀ ਐਨ ਆਰ ਆਈ ਵਿੰਗ ਦੇ ਪ੍ਰਧਾਨ ਜਗਵੰਤ ਸਿੰਘ ਲਹਿਰਾ,ਜਨਰਲ ਸਕੱਤਰ ਲਖਵਿੰਦਰ ਸਿੰਘ ਡੋਗਰਾਂਵਾਲ,ਸੀਨੀਅਰ ਮੀਤ ਪ੍ਰਧਾਨ ਗੂਰਚਰਨ ਸਿੰਘ ਭੂੰਗਰਨੀ,ਜਨਰਲ ਸਕੱਤਰ ਹਰਦੀਪ ਸਿੰਘ ਬੋਦਲ,ਜਨਰਲ ਸਕੱਤਰ ਜਗਜੀਤ ਸਿੰਘ,ਸੁੱਖਜਿੰਦਰ ਸਿੰਘ ਕਾਲਰੂ ਆਦਿ ਨੇ ਪ੍ਰੈੱਸ ਟੈਲੀਫੋਨ ਵਾਰਤਾਲਾਪ ਦੌਰਾਨ ਕਿਹਾ ਕਿ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ।ਇਸ ਦੌਰਾਨ ਸਮੂਹ ਅਕਾਲੀ ਦਲ ਬਾਦਲ ਇਟਲੀ ਵਲੋਂ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਕਿ ਬੀਬੀ ਅਮਰਪਾਲ ਕੌਰ ਨੂੰ ਆਪਣੇ ਚਰਨਾਂ ਵਿਚ ਨਿਵਾਸ ਬੱਖਸ਼ਣ ਤੇ ਪਿਛੇ ਸਮੂਹ ਲੋਂਗੋਵਾਲ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਮਿਲੇ।