ਹਸੀਨਾ ਨੂੰ ਮਿਲੇ ਮਨਮੋਹਨ ਤੇ ਸੋਨੀਆ

ਹਸੀਨਾ ਨੂੰ ਮਿਲੇ ਮਨਮੋਹਨ ਤੇ ਸੋਨੀਆ

ਨਵੀਂ ਦਿੱਲੀ-ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨਾਲ ਮੁਲਾਕਾਤ ਕੀਤੀ। ਦੱਸਣਯੋਗ ਹੈ ਕਿ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੇਖ਼ ਹਸੀਨਾ ਨਾਲ ਮੁਲਾਕਾਤ ਕੀਤੀ ਗਈ ਸੀ। ਮੋਦੀ ਅਤੇ ਹਸੀਨਾ ਵਲੋਂ ਸੱਤ ਸਮਝੌਤਿਆਂ ਅਤੇ ਸਾਂਝੀ ਭਾਈਵਾਲੀ ਵਾਲੇ ਤਿੰਨ ਵਿਕਾਸ ਪ੍ਰੋਜੈਕਟਾਂ ’ਤੇ ਦਸਤਖ਼ਤ ਕੀਤੇ ਗਏ ਸਨ। ਕੌਮੀ ਰਾਜਧਾਨੀ ਵਿੱਚ ਸੋਨੀਆ ਗਾਂਧੀ ਦੀ ਅਗਵਾਈ ਵਾਲੇ ਵਫ਼ਦ ਵਿੱਚ ਸ਼ਾਮਲ ਮਨਮੋਹਨ ਸਿੰਘ ਅਤੇ ਰਾਜ ਸਭਾ ਮੈਂਬਰ ਆਨੰਦ ਸ਼ਰਮਾ ਵਲੋਂ ਹਸੀਨਾ ਨਾਲ ਮੁਲਾਕਾਤ ਕੀਤੀ ਗਈ। ਅੱਧਾ ਘੰਟਾ ਚੱਲੀ ਇਸ ਮੁਲਾਕਾਤ ਮੌਕੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਮੌਜੂਦ ਸੀ। ਮੀਟਿੰਗ ਤੋਂ ਬਾਅਦ ਪ੍ਰਿਯੰਕਾ ਗਾਂਧੀ ਨੇ ਇਸ ਬਾਰੇ ਟਵੀਟ ਵੀ ਕੀਤਾ। ਚਾਰ ਰੋਜ਼ਾ ਦੌਰੇ ’ਤੇ ਭਾਰਤ ਆਈ ਸ਼ੇਖ਼ ਹਸੀਨਾ ਐਤਵਾਰ ਸ਼ਾਮ ਦਿੱਲੀ ਤੋਂ ਵਾਪਸ ਬੰਗਲਾਦੇਸ਼ ਜਾਵੇਗੀ।

Radio Mirchi